ਖੇਤ ਬਚਾਓ ਅਭਿਆਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ, ਐੱਸ.ਏ.ਐੱਸ. ਨਗਰ ਦੇ ਡਿਪਟੀ ਡਾਇਰੈਕਟਰ ਡਾ. ਬਲਬੀਰ ਸਿੰਘ ਖੱਦਾ ਦੀ ਅਗਵਾਈ ਹੇਠ ਮਿਤੀ 30 ਜੂਨ, 2026 ਨੂੰ ਪਿੰਡ ਬਰਤਾਨਾ ਅਤੇ ਰਾਣੀ ਮਾਜਰਾ ਵਿਖੇ ਜਾਗਰੂਕਤਾ ਕੈਂਪ ਲਗਾਏ ਗਏ। ਪ੍ਰੋਗਰਾਮ ਦੌਰਾਨ ਡਾ. ਹਰਮੀਤ ਕੌਰ ਵਲੋਂ ਕਿਸਾਨਾਂ ਨੂੰ ਖਾਦਾਂ ਦੀ ਸੰਤੁਲਿਤ ਵਰਤੋਂ ਲਈ ਮਿੱਟੀ ਟੈਸਟ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ। ਉਹਨਾਂ ਨੇ ਚਾਰੇ ਵਾਲੀਆਂ ਫ਼ਸਲਾਂ ਉੱਤੇ ਖੇਤੀ ਜ਼ਹਿਰਾਂ ਦੀ ਵਰਤੋਂ ਘਟਾਉਣ ਤੇ ਜ਼ੋਰ ਦਿੱਤਾ। ਡਾ. ਪਾਰੁਲ ਗੁਪਤਾ ਨੇ ਕਿਸਾਨਾਂ ਨੂੰ ਫਸਲਾਂ ਦੇ ਮੰਡੀਕਰਨ ਅਤੇ ਮੁੱਲ ਵਾਧੇ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੌਰਾਨ ਖੇਤੀਬਾੜੀ ਮਹਿਕਮੇ ਤੋਂ ਗੁਲਸ਼ਨ ਕੁਮਾਰ ਨੇ ਆਪਣੇ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ। ਅੰਤ ਵਿੱਚ ਕਿਸਾਨਾਂ ਨੂੰ ਖੇਤ ਬਚਾਓ ਅਭਿਆਨ ਤਹਿਤ ਲਾਭਕਾਰੀ ਖੇਤੀ ਤਕਨੀਕਾਂ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ ਅਤੇ ਕਿਸਾਨਾਂ ਨੇ ਖਾਦਾਂ ਅਤੇ ਖੇਤੀ ਜ਼ਹਿਰਾਂ ਦੀ ਸੁਚੱਜੀ ਵਰਤੋਂ ਕਰਨ ਦਾ ਭਰੋਸਾ ਦਿਵਾਇਆ।





